ਝੋਨੇ ਵਿੱਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਝੋਨੇ ਵਿੱਚੋਂ ਕੁਝ ਮਦਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ । ਡਾ. ਸਤਬੀਰ ਸਿੰਘ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਨੇ ਦੱਸਿਆ ਕਿ ਰੋਪੜ ਜ਼ਿਲੇ ਵਿੱਚ ਵੀ ਕੁਛ ਕਿਸਾਨ ਮਦਰੇਪਣ ਦੀ ਸੱਮਸਿਆ ਕਾਰਨ ਚਿੰਤਿਤ ਹਨ । ਵਧੇਰੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਦੀ ਲਗਾਤਾਰ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਇੰਸਦਾਨਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਇਨ੍ਹਾਂ ਦਿਨ੍ਹਾਂ ਵਿੱਚ  ਰੋਪੜ ਅਤੇ ਮੁਹਾਲੀ ਦੇ ਵੱਖ-ਵੱਖ ਪਿੰਡਾਂ (ਚਲਾਕੀ, ਚਕਲਾਂ, ਪਥੱਰ ਮਾਜਰਾ, ਕਕਰਾਲੀ, ਲੋਧੀ ਮਾਜਰਾ, ਡੁੱਗਰੀ, ਝਿੰਗੜਾਂ ਕਲਾਂ, ਨੱਗਲ, ਭਰਤਗੜ੍ਹ, ਕਾਲੇਵਾਲ, ਚਤਾਮਲਾ) ਦਾ ਸਰਵੇਖਣ ਕੀਤਾ ਰਿਹਾ ਹੈ ਜਿਸ ਦੌਰਾਨ ਝੋਨੇ ਦੇ ਖੇਤਾਂ ਵਿੱਚ ਕਿਤੇ-ਕਿਤੇ ਮਧਰੇ ਬੂਟੇ ਦੇਖੇ ਗਏ ਸਨ ।  ਸੈਂਪਲ ਜਾਂਚ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਭੇਜ਼ੇ  ਗਏ ਸਨ ।

 ਬੂਟੀਆਂ ਦੇ ਮਦਰੇਪਣ ਦੇ ਕਈ ਕਾਰਨ ਹੋ ਸਕਦੇ ਹਨ l ਕਈ ਥਾਂਵਾਂ ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਕਰਕੇ ਦੀ ਹੋ ਸਕਦਾ ਹੈ, ਜੋ ਭਾਰਤ ਵਿੱਚ ਪਹਿਲੀ ਵਾਰ 2022 ਵਿੱਚ ਵੇਖਿਆ ਗਿਆ ਸੀ। ਇਹ ਵਿਸਾਨੂੰ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲ ਅੱਧੀ ਜਾਂ ਇੱਕ-ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਦੀ ਜਾਂਦੇ ਹਨ ।

ਡਾ ਪੀ. ਐਸ. ਸੰਧੂ, ਮੁਖੀ, ਪੌਦਾ ਰੋਗ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਦੱਸਿਆ ਕਿ ਇਸ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਜਿਵੇਂ ਕਿ ਰੋਪੜ, ਮੋਹਾਲੀ, ਪਟਿਆਲਾ, ਫਤਿਹਗੜ ਸਾਹਿਬ ਦੇ ਨਾਲ ਲਗਦੇ ਇਲਾਕਿਆ ਵਿੱਚੋਂ ਝੋਨੇ ਦੇ ਕਈ ਸੈਂਪਲਾਂ ਵਿੱਚੋਂ ਕੁਝ-ਕੁਝ ਵਿੱਚ ਇਹ ਰੋਗ ਵਾਲਾ ਵਾਇਰਸ ਪਾਇਆ ਗਿਆ ਹੈ। ਅਜੇ ਤੱਕ ਇਹ ਰੋਗ ਸਿਰਫ ਕੁਛ ਖੇਤਾਂ ਵਿੱਚ ਹੀ ਵੇਖਿਆ ਗਿਆ ਹੈ। ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉੱਪਰ ਚਿੱਟੀ ਪਿੱਠ ਵਾਲੇ ਤੇਲੇ ਰਾਹੀਂ ਫੈਲਦਾ ਹੈ। ਇਸ ਕੀੜੇ ਦੀ ਖੇਤ ਵਿੱਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ। ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿੱਚ ਡੂੰਘਾ ਦੱਬ ਦੇਣਾ ਚਾਹੀਦਾ ।  ਉਹਨਾਂ ਅੱਗੇ ਦੱਸਿਆ ਕਿ ਕਈ ਥਾਵਾਂ ਤੇ ਜ਼ਿੰਕ ਦੀ ਘਾਟ ਹੈ ਉਥੇ ਇਸ ਤੱਤ ਦੀ ਪੂਰਤੀ ਕੀਤੀ ਜਾਵੇ।